Description
Bhag Bhari Jan Bhangan Wali Mai Bhago / ਭਾਗ ਭਰੀ ਜਾਂ ਭਾਗਾਂ ਵਾਲੀ ਮਾਈ ਭਾਗੋ
Author : ਪ੍ਰਿੰਸੀਪਲ ਨਿਹਾਲ ਸਿੰਘ ਰਸ
ਇਤਿਹਾਸਿਕ ਨਾਵਲ ਭਾਗ ਭਰੀ ਜਾਂ ਭਾਗਾਂ ਵਾਲੀ ਮਾਈ ਭਾਗੋ
ਮਾਈ ਭਾਗੋ ਜੀ ਭਾਈ ਪਾਰੇ ਸ਼ਾਹ ਜੋ ਭਾਈ ਲੰਗਾਹ ਦਾ ਛੋਟਾ ਭਰਾ ਸੀ। ਦੇ ਖਾਨਦਾਨ ਵਿਚੋਂ ਸੀ। ਮਾਈ ਭਾਗੋ ਭਾਈ ਪਾਰੇ ਸ਼ਾਹ ਦੇ ਪੁੱਤਰ ਭਾਈ ਮੱਲੋ ਦੀ ਪੁੱਤਰੀ ਸੀ ਜਿਸ ਦਾ ਜਨਮ ਆਪਣੇ ਜੱਦੀ ਪਿੰਡ ਝਬਾਲ, ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੋਇਆ। ਭਾਈ ਲੰਗਾਹ ਢਿੱਲੋਂ ਜੱਟ ਸੀ ਜੋ ਗੁਰੂ ਅਰਜਨ ਦੇਵ ਦੇ ਵੇਲੇ ਸਿੱਖ ਸੱਜ ਗਿਆ ਸੀ। ਮਾਈ ਭਾਗੋ ਦਾ ਬਚਪਨ ਦਾ ਨਾਮ ਭਾਗਭਰੀ ਸੀ।ਸਿੱਖ ਇਤਿਹਾਸ ਵਿੱਚ ਉਸ ਨੂੰ ਮਾਈ ਭਾਗੋ ਵਜੋਂ ਯਾਦ ਕੀਤਾ ਜਾਂਦਾ ਹੈ। ਉਸ ਦਾ ਵਿਆਹ ਪੱਟੀ ਦੇ ਨਿਧਾਨ ਸਿੰਘ ਵੜੈਚ ਨਾਲ ਹੋਇਆ ਸੀ। ਝਬਾਲ ਦੇ ਪੇਰੋ ਸ਼ਾਹ ਦੇ ਦੋ ਪੁੱਤਰ ਸਨ। ਮਾਲੇ ਸ਼ਾਹ ਅਤੇ ਹਰੂ। ਮਾਲੇ ਸ਼ਾਹ ਦੇ ਘਰ ਚਾਰ ਪੁੱਤਰ ਤੇ ਇੱਕ ਧੀ ਨੇ ਜਨਮ ਲਿਆ। ਉਸ ਦੇ ਮਾਤਾ ਜੀ ਦਾ ਸਤਿਗੁਰੂ ਦੇ ਦਰਬਾਰ ਆਉਣਾ ਜਾਣਾ ਸੀ। ਉਹ ਆਪਣੇ ਪਿਤਾ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਦਰਬਾਰ ਵਿੱਚ ਦਰਸ਼ਨ ਕਰਨ ਲਈ ਜਾਂਦੀ ਹੁੰਦੀ ਸੀ। ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਕੁਰਬਾਨੀ ਅਤੇ ਬੇਮਿਸਾਲ ਸ਼ਹੀਦੀ ਦੀ ਖ਼ਬਰ ਬਿਜਲੀ ਦੀ ਤਰ੍ਹਾਂ ਸਾਰੇ ਦੇਸ਼ ਅੰਦਰ ਫੈਲ ਗਈ। ਬੀਬੀ ਭਾਗੋ ਨੇ ਕਿਹਾ, ‘ਪਿਤਾ ਜੀ! ਮੇਰਾ ਦਿਲ ਕਰਦਾ ਹੈ ਕਿ ਮੈਂ ਤਲਵਾਰ ਲੈ ਕੇ ਹੁਣੇ ਦਿੱਲੀ ਚਲੀ ਜਾਵਾਂ ਤੇ ਜਾ ਕੇ ਉਹਨਾਂ ਦੁਸ਼ਟਾਂ ਦਾ ਖ਼ਾਤਮਾ ਕਰ ਆਵਾਂ, ਜਿਹਨਾਂ ਨੇ ਮੇਰੇ ਸਹਿਨਸ਼ਾਹ ਗੁਰੂ ਤੇਗ ਬਹਾਦਰ ਜੀ ਨੂੰ ਇਸ ਤਰ੍ਹਾਂ ਸ਼ਹੀਦ ਕੀਤਾ।’ ਮਾਈ ਭਾਗੋ ਹਿੰਮਤ ਅਤੇ ਦਲੇਰੀ ਦੀ ਧਾਰਨੀ ਸੀ। ਵਿਦਵਾਨਾਂ ਦੁਆਰਾ, ਉਹਨਾ ਨੂੰ ਦੇਵੀ ਚੰਡੀ ਦਾ ਅਵਤਾਰ ਮੰਨਿਆ ਜਾਂਦਾ ਹੈ।
ਅਨੰਦਪੁਰ ਦਾ ਕਿਲਾ ਖਾਲੀ ਕਰਾਉਣ ਲਈ ਮੁਗ਼ਲਾਂ ਨੇ ਐਲਾਨ ਕੀਤਾ ਸੀ ਕਿ ਜੋ ਕੋਈ ਆਪਣੇ ਆਪ ਨੂੰ ਗੁਰੂ ਦਾ ਸਿੱਖ ਨਾ ਮੰਨ ਕੇ ਗੁਰੂ ਨੂੰ ਛੱਡ ਦੇਵੇਗਾ, ਉਸ ਨੂੰ ਕੁੱਝ ਨਹੀਂ ਕਿਹਾ ਜਾਵੇਗਾ। ਮਹਾਂ ਸਿੰਘ ਦੀ ਅਗਵਾਈ ਹੇਠ ਚਾਲੀ ਸਿੰਘ ਗੁਰੂ ਗੋਬਿੰਦ ਸਿੰਘ ਕੋਲ ਇਹ ਕਹਿਣ ਗਏ ਕਿ ਉਹ ਗੁਰੂ ਦੇ ਸਿੱਖ ਨਹੀਂ ਹਨ। ਗੁਰੂ ਸਾਹਿਬ ਨੇ ਕਿਹਾ ਕਿ ‘ਉਹ ਲਿਖ ਕੇ ਦੇ ਦੇਣ ਕਿ ਅੱਜ ਤੋਂ ਉਹ ਗੁਰੂ ਦੇ ਸਿੱਖ ਨਹੀਂ ਹਨ ਅਤੇ ਉਸ ਤੇ ਆਪਣੀ ਸਹੀ ਪਾ ਦੇਣ।’ ਇਸ ਤਰ੍ਹਾਂ ਚਾਲੀ ਸਿੱਖਾਂ ਨੇ ‘ਬੇਦਾਵਾ’ ਲਿਖ ਕੇ ਦੇ ਦਿੱਤਾ ਅਤੇ ਅਨੰਦਪੁਰ ਛੱਡ ਕੇ ਤੁਰ ਪਏ। ਜੰਗ ਲੜਨ ਵਿੱਚ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਾਥ ਦੇ ਕੇ ਮਾਈ ਭਾਗੋ ਨੇ ਸਿੱਖ ਇਤਿਹਾਸ ਨੂੰ ਇੱਕ ਨਵਾਂ ਹੀ ਮੋੜ ਦਿੱਤਾ।






Reviews
There are no reviews yet.